ਸਿੰਘ ਸਾਹਿਬਾਨ ਦੀਆਂ ਸੇਵਾਵਾਂ ‘ਤੇ ਤੁਰੰਤ ਪਾਬੰਦੀ ਲਾਉਣ ਦਾ ਸ਼੍ਰੋਮਣੀ ਕਮੇਟੀ ਨੂੰ ਆਦੇਸ਼- ਮੁਅੱਤਲ ਪੰਜ ਪਿਆਰਿਆਂ ਨੇ ਸੁਣਾਇਆ ਫ਼ੈਸਲਾ

0
205

ਸਿੰਘ ਸਾਹਿਬਾਨ ਦੀਆਂ ਸੇਵਾਵਾਂ ‘ਤੇ ਤੁਰੰਤ ਪਾਬੰਦੀ ਲਾਉਣ ਦਾ ਸ਼੍ਰੋਮਣੀ ਕਮੇਟੀ ਨੂੰ ਆਦੇਸ਼- ਮੁਅੱਤਲ ਪੰਜ ਪਿਆਰਿਆਂ ਨੇ ਸੁਣਾਇਆ ਫ਼ੈਸਲਾ

ਅੰਮ੍ਰਿਤਸਰ, 23 ਅਕਤੂਬਰ : – ਡੇਰਾ ਮੁਖੀ ਨੂੰ ਮੁਆਫ਼ੀ ਫੈਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਤਲਬ ਕੀਤੇ ਗਏ ਪੰਜ ਸਿੰਘ ਸਾਹਿਬਾਨ ਅੱਜ ਮਿਥੇ ਸਮੇਂ ‘ਤੇ ਹਾਜ਼ਰ ਨਹੀਂ ਹੋਏ। ਜਿਨ੍ਹਾਂ ਦੀ ਡੇਢ ਘੰਟਾ ਉਡੀਕ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਹਾਜ਼ਰੀ ‘ਚ ਪੰਜ ਪਿਆਰਿਆਂ ਨੇ ਫ਼ੈਸਲਾ ਸੁਣਾਇਆ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਤਲਬ ਕੀਤੇ ਜਾਣ ਦੇ ਬਾਵਜੂਦ ਵੀ ਨਾ ਪਹੁੰਚਣ ‘ਤੇ ਸਿੰਘ ਸਾਹਿਬਾਨ ਦੀਆਂ ਸੇਵਾਵਾਂ ਤੁਰੰਤ ਖ਼ਤਮ ਕੀਤੀਆਂ ਜਾਣ। ਉਨ੍ਹਾਂ ਸਿੰਘ ਸਾਹਿਬਾਨ ਨੂੰ ਤਾਕੀਦ ਕਰਦਿਆਂ ਕਿਹਾ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ‘ਤੇ ਖਰੇ ਨਾ ਉਤਰਨ ਕਾਰਨ ਤੁਰੰਤ ਅਸਤੀਫ਼ਾ ਦੇਣ। ਜ਼ਿਕਰਯੋਗ ਹੈ ਕਿ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਅੱਤਲ ਕਰਨ ਦੇ ਪਹਿਲਾ ਦਿੱਤੇ ਹੁਕਮ ਨੂੰ ਪੰਜ ਪਿਆਰਿਆਂ ਨੇ ਇਹ ਕਹਿ ਕੇ ਨਕਾਰ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਫ਼ੈਸਲਾ ਲੈਣ ਵਾਲੇ ਪੰਜ ਪਿਆਰਿਆਂ ਨੂੰ ਮੁਅੱਤਲ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਸਮੇਤ ਕਿਸੇ ਕੋਲ ਵੀ ਨਹੀਂ ਹੈ।