ਕੰਬਦੀ ਕਲਾਈ– ਭਾਈ ਵੀਰ ਸਿੰਘ
ਸੁਪਨੇ ਵਿਚ ਤੁਸੀਂ ਮਿਲੇ ਅਸਾਨੂੰ, ਅਸਾਂ ਧਾ ਗਲਵਕੜੀ ਪਾਈ
ਨਿਰਾ ਨੂਰ ਤੁਸੀਂ ਹੱਥ ਨ ਆਏ, ਸਾਡੀ ਕੰਬਦੀ ਰਹੀ ਕਲਾਈ,
ਧਾ ਚਰਨਾਂ ਤੇ ਸ਼ੀਸ਼ ਨਿਵਾਇਆ, ਸਾਡੇ ਮੱਥੇ ਛੋਹ ਨ ਪਾਈ,
ਤੁਸੀਂ ਉੱਚੇ ਅਸੀਂ ਨੀਵੇਂ ਸਾਂ, ਸਾਡੀ ਪੇਸ਼ ਨ ਗਈਆ ਕਾਈ,
ਫਿਰ ਲੜ ਫੜਨੇ ਨੂੰ ਉੱਠ ਦਉੜੇ, ਪਰ ਲੜ ਉਹ ‘ਬਿਜਲੀ ਲਹਿਰਾ‘
ਉਡਦਾ ਜਾਂਦਾ, ਪਰ ਉਹ ਅਪਣੀ, ਛੁਹ ਸਾਨੂੰ ਗਯਾ ਲਾਈ,
ਮਿੱਟੀ ਚਮਕ ਪਈ ਇਹ ਮੋਈ ਤੇ ਤੁਸੀਂ ਲੂੰਆਂ ਵਿਚ ਲਿਸ਼ਕੇ,
ਬਿਜਲੀ ਕੂੰਦ ਗਈ ਥਰਰਾਂਦੀ, ਹੁਣ ਚਕਾਚੂੰਧ ਹੈ ਛਾਈ ।