ਬੇਸਹਾਰਾ ਬੱਚੀਆਂ ਦਾ ਸਹਾਰਾ ਬਣ ਰਿਹੈ ਡਾ. ਹਰਸ਼ ਚੈਰੀਟੇਬਲ ਟਰੱਸਟ

0
311

ਬੇਸਹਾਰਾ ਬੱਚੀਆਂ ਦਾ ਸਹਾਰਾ ਬਣ ਰਿਹੈ ਡਾ. ਹਰਸ਼ ਚੈਰੀਟੇਬਲ ਟਰੱਸਟ

ਸਾਰੀਆਂ ਬੱਚੀਆਂ ਪੜ੍ਹਨਗੀਆਂ ਪ੍ਰਾਈਵੇਟ ਸਕੂਲਾਂ ’ਚ

ਡਾ. ਹਰਸ਼ਿੰਦਰ ਕੌਰ, ਐਮ. ਡੀ., ਬੱਚਿਆਂ ਦੀ ਮਾਹਿਰ, 28, ਪ੍ਰੀਤ ਨਗਰ, ਲੋਅਰ ਮਾਲ (ਪਟਿਆਲਾ)-0175-2216783

ਪਟਿਆਲਾ, ਸਤੰਬਰ (2017) : ਡਾ. ਹਰਸ਼ ਚੈਰੀਟੇਬਲ ਟਰੱਸਟ ਪਿਛਲੇ 10 ਸਾਲਾਂ ਤੋਂ ਲਗਾਤਾਰ ਗਰੀਬ ਬੱਚੀਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕ ਰਿਹਾ ਹੈ। ਇਸ ਦੇ ਬਾਨੀ ਡਾ. ਹਰਸ਼ਿੰਦਰ ਕੌਰ ਅਤੇ ਡਾ. ਗੁਰਪਾਲ ਸਿੰਘ ਵੱਲੋਂ ਅੱਜ 65 ਗਰੀਬ ਬੇਸਹਾਰਾ ਬੱਚੀਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਨ ਵਾਸਤੇ ਚੈੱਕ ਵੰਡੇ ਗਏ। ਇਹ ਟਰੱਸਟ 2008 ਤੋਂ ਗਰੀਬ ਬੱਚੀਆਂ ਨੂੰ ਸਕੂਲ ਦੀ ਫੀਸ ਦੇ ਚੈੱਕ ਦੇ ਰਹੀ ਹੈ ਅਤੇ ਇਸ ਵਿਚ ਹੁਣ ਤੱਕ 362 ਬੱਚੀਆਂ ਮਦਦ ਲੈ ਚੁੱਕੀਆਂ ਹਨ। ਇਸ ਟਰੱਸਟ ਰਾਹੀਂ ਉਨ੍ਹਾਂ ਗਰੀਬ ਬੱਚੀਆਂ ਦੀ ਮਦਦ ਕੀਤੀ ਜਾਂਦੀ ਹੈ, ਜਿਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੋਵੇ ਤੇ ਉਨ੍ਹਾਂ ਕੋਲ ਕੋਈ ਕਮਾਈ ਦਾ ਸਾਧਨ ਨਾ ਹੋਵੇ। ਕੁੱਝ ਉਹ ਕਿਸਾਨ ਜੋ ਖ਼ੁਦਕੁਸ਼ੀ ਕਰ ਚੁੱਕੇ ਹਨ, ਉਨ੍ਹਾਂ ਦੀਆਂ ਧੀਆਂ ਵੀ ਇਸ ਟਰੱਸਟ ਰਾਹੀਂ ਮਦਦ ਲੈ ਰਹੀਆਂ ਹਨ ਤੇ ਆਪੋ ਆਪਣੇ ਘਰਾਂ ਵਿਚ ਰਹਿ ਕੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਈ ਕਰ ਰਹੀਆਂ ਹਨ।

ਡਾ. ਹਰਸ਼ਿੰਦਰ ਕੌਰ, ਜੋ ਇਸ ਟਰੱਸਟ ਦੇ ਪ੍ਰਧਾਨ ਹਨ, ਨੇ ਦੱਸਿਆ ਕਿ ਇਸ ਟਰੱਸਟ ਦਾ ਮਕਸਦ ਗਰੀਬ ਬੱਚੀਆਂ ਨੂੰ ਆਪਣੇ ਪੈਰਾਂ ਉੱਤੇ ਖੜ੍ਹੇ ਕਰਨਾ ਹੈ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਬਾਰੇ ਜਾਗਰੂਕ ਕਰ ਕੇ ਮਾਦਾ ਭਰੂਣ ਹੱਤਿਆ ਵਿਰੁਧ ਆਵਾਜ਼ ਬੁਲੰਦ ਕਰ ਸਕਣ ਲਈ ਮਾਨਸਿਕ ਪੱਖੋਂ ਤਿਆਰ ਵੀ ਕਰਨਾ ਹੈ।

ਡਾ. ਗੁਰਪਾਲ ਸਿੰਘ, ਜੋ ਇਸ ਟਰੱਸਟ ਦੇ ਜਨਰਲ ਸਕੱਤਰ ਹਨ, ਨੇ ਦੱਸਿਆ ਕਿ ਅੱਜ 2 ਲੱਖ ਰੁਪੈ ਦੇ ਚੈੱਕ ਦੀ ਰਾਸ਼ੀ ਵੰਡ ਕੇ ਇਨ੍ਹਾਂ ਬੱਚੀਆਂ ਦੀ ਪੜ੍ਹਾਈ ਉੱਤੇ ਖਰਚ ਕੀਤੇ ਗਏ। ਇਸ ਮੌਕੇ ਜਗਰਾਉਂ, ਗੁਰਦਾਸਪੁਰ, ਤਰਨਤਾਰਨ, ਨਵਾਂ ਸ਼ਹਿਰ, ਲੁਧਿਆਣਾ, ਜਲੰਧਰ, ਰੋਪੜ, ਪਟਿਆਲਾ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਸੰਗਰੂਰ ਅਤੇ ਕੁਰਾਲੀ ਆਦਿ ਤੋਂ ਅਨੇਕ ਬੱਚੀਆਂ ਆਪਣੀ ਫੀਸ ਦੇ ਚੈੱਕ ਲੈਣ ਇੱਥੇ ਪਹੁੰਚੀਆਂ।

ਇਸ ਮੌਕੇ ਟਰੱਸਟ ਦੇ ਹੋਰ ਮੈਂਬਰ ਡਾ. ਸੁਖਮਨੀ ਕੌਰ, ਨਾਨਕਜੋਤ ਸਿੰਘ, ਰੌਬਿਨ ਗਰਗ, ਲਖਵਿੰਦਰ ਸਿੰਘ, ਰਵੀ, ਰਾਜੂ ਆਦਿ ਹਾਜ਼ਰ ਸਨ। ਇਸ ਮੌਕੇ ਸਾਰੀਆਂ ਬੱਚੀਆਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਵੀ ਵੰਡੀਆਂ ਗਈਆਂ।

ਗੁਰਦਾਸਪੁਰ ਤੋਂ ਪਹੁੰਚੀ ਕਿਰਨਜੋਤ ਕੌਰ ਬੱਚੀ, ਜੋ ਇਸ ਟਰੱਸਟ ਰਾਹੀਂ ਮਦਦ ਲੈ ਕੇ ਸੱਤਵੀਂ ਜਮਾਤ ਵਿਚ ਪੜ੍ਹ ਰਹੀ ਹੈ, ਨੇ ਖਾਸ ਤੌਰ ਉੱਤੇ ਡਾ. ਹਰਸ਼ਿੰਦਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇ ਇਸ ਟਰੱਸਟ ਰਾਹੀਂ ਮਦਦ ਨਾ ਮਿਲਦੀ ਤਾਂ ਸ਼ਾਇਦ ਉਹ ਕਦੇ ਪੜ੍ਹ ਨਾ ਸਕਦੀ। ਉਹ ਡਾ. ਹਰਸ਼ਿੰਦਰ ਕੌਰ ਲਈ ਆਪਣੇ ਹੱਥੀਂ ਬਣਾ ਕੇ ਮੋਮਬੱਤੀ ਵੀ ਲੈ ਕੇ ਆਈ। ਉਸ ਕਿਹਾ ਕਿ ਵੱਡੀ ਹੋ ਕੇ ਉਹ ਵੀ ਅੱਗੋਂ ਗ਼ਰੀਬ ਬੱਚੀਆਂ ਦੀ ਮਦਦ ਕਰਨਾ ਚਾਹੁੰਦੀ ਹੈ।

ਛੇਵੀਂ ਜਮਾਤ ਵਿਚ ਪੜ੍ਹਦੀ ਪਟਿਆਲੇ ਦੀ ਚਹਿਕ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਨੂੰ ਲੱਗਿਆ ਕਿ ਉਸ ਦੀ ਪੜ੍ਹਾਈ ਹਮੇਸ਼ਾ ਲਈ ਬੰਦ ਹੋ ਜਾਏਗੀ, ਪਰ ਡਾ. ਹਰਸ਼ ਚੈਰੀਟੇਬਲ ਟਰੱਸਟ ਦੀ ਮਦਦ ਨਾਲ ਉਸ ਦੀ ਪੜ੍ਹਾਈ ਵਾਪਸ ਸ਼ੁਰੂ ਹੋ ਸਕੀ ਹੈ।

ਪਰਨੀਤ ਕੌਰ ਬੇਟੀ ਸ੍ਰ. ਵਿਕਰਮਜੀਤ ਸਿੰਘ ਦੀ ਪੜ੍ਹਾਈ ਵੀ ਪਿਤਾ ਦੇ ਗੁਰਦੇ ਦੀ ਬੀਮਾਰੀ ਕਰ ਕੇ ਛੁਟ ਗਈ ਸੀ। ਹੁਣ ਅੱਠਵੀਂ ਵਿਚ ਪੜ੍ਹ ਰਹੀ ਇਸ ਬੱਚੀ ਨੇ ਡਾ. ਹਰਸ਼ਿੰਦਰ ਕੌਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਪੈਸੇ ਦੀ ਕਮੀ ਖੁਣੋਂ ਉਹ ਸਕੂਲ ਨਹੀਂ ਸੀ ਜਾ ਰਹੀ, ਪਰ ਹੁਣ ਡਾ. ਹਰਸ਼ ਚੈਰੀਟੇਬਲ ਟਰੱਸਟ ਰਾਹੀਂ ਫੀਸ ਦੇ ਪੈਸੇ ਮਿਲਣ ਨਾਲ ਉਹ ਵਾਪਸ ਸਕੂਲ ਜਾ ਰਹੀ ਹੈ।

ਸ੍ਰ. ਉਜਾਗਰ ਸਿੰਘ ਰਿਟਾ: ਲੋਕ ਸੰਪਰਕ ਅਫਸਰ ਅਤੇ ਸ੍ਰ. ਨਿਰਪਾਲ ਸਿੰਘ ਸ਼ੇਰਗਿਲ ਅੰਤਰਰਾਸ਼ਟਰੀ ਪ੍ਰਸਿੱਧੀ ਲੇਖਕ ਨੇ ਡਾ. ਗੁਰਪਾਲ ਸਿੰਘ ਤੇ ਡਾ. ਹਰਸ਼ਿੰਦਰ ਕੌਰ ਨਾਲ 65 ਗਰੀਬ ਬੱਚੀਆਂ ਨੂੰ ਚਾਰ-ਚਾਰ ਮਹੀਨੇ ਦੀਆਂ ਫੀਸਾਂ ਦੇ ਚੈੱਕ ਵੰਡੇ।

ਸ੍ਰ. ਉਜਾਗਰ ਸਿੰਘ ਤੇ ਨਿਰਪਾਲ ਸਿੰਘ ਸ਼ੇਰਗਿਲ ਨੇ ਡਾ. ਹਰਸ਼ ਚੈਰੀਟੇਬਲ ਟਰੱਸਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਟਰੱਸਟ ਬੇਸਹਾਰਾ ਬੱਚੀਆਂ ਦਾ ਸਹਾਰਾ ਬਣ ਰਹੀ ਹੈ। ਇਸ ਵਿਚ ਮਦਦ ਕਰਨ ਲਈ ਹੋਰ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਡਾ. ਗੁਰਪਾਲ ਸਿੰਘ, ਸਕੱਤਰ ਡਾ. ਹਰਸ਼ ਚੈਰੀਟੇਬਲ ਟਰੱਸਟ ਨੇ ਦੱਸਿਆ ਕਿ ਟਰੱਸਟ ਵੱਲੋਂ ਪੜ੍ਹ ਰਹੀਆਂ ਇਸ ਸਾਲ ਦੱਸਵੀਂ ਪਾਸ ਕਰ ਚੁੱਕੀਆਂ 8 ਬੱਚੀਆਂ ਨੇ 85 ਫੀਸਦੀ ਤੋਂ ਵੱਧ ਨੰਬਰ ਲਏ ਹਨ।

ਡਾ. ਹਰਸ਼ਿੰਦਰ ਕੌਰ, ਪ੍ਰਧਾਨ ਡਾ. ਹਰਸ਼ ਚੈਰੀਟੇਬਲ ਟਰੱਸਟ ਨੇ ਦੱਸਿਆ ਕਿ ਜਿਹੜੀਆਂ ਗਰੀਬ ਬੱਚੀਆਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੋਵੇ ਤੇ ਘਰ ਵਿਚ ਕਮਾਈ ਦਾ ਸਾਧਨ ਨਾ ਹੋਵੇ ਜਾਂ ਮਾਪੇ ਗੰਭੀਰ ਬੀਮਾਰੀ ਦੇ ਸ਼ਿਕਾਰ ਹੋਣ, ਉਨ੍ਹਾਂ ਬੱਚੀਆਂ ਦੇ ਦੱਸਵੀਂ ਤੱਕ ਦੀ ਪ੍ਰਾਈਵੇਟ ਸਕੂਲਾਂ ਦੀ ਪੜ੍ਹਾਈ ਲਈ 98555-66345 ਉੱਤੇ ਸੰਪਰਕ ਕਰ ਕੇ ਮਦਦ ਲਈ ਜਾ ਸਕਦੀ ਹੈ। ਉਨ੍ਹਾਂ ਅਸਟ੍ਰੇਲੀਆ, ਕਨੇਡਾ, ਨਿਊਜ਼ੀਲੈਂਡ, ਯੂਰਪ ਤੇ ਅਮਰੀਕਾ ਦੇ ਐਨ. ਆਰ. ਆਈ. ਵੀਰਾਂ, ਭੈਣਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਮਦਦ ਸਦਕਾ ਇਹ ਕੰਮ ਹੁਣ ਤਕ ਲਗਾਤਾਰ ਜਾਰੀ ਰਹਿ ਸਕਿਆ ਹੈ।

Dr Harsh Charitable Trust –a haven for poor girls

All Girls studying in private schools

Patiala (3 Sept,2017 ): Dr Harsh Charitable trust is paying for education of poor girls for the past 10 years. The founder members, Dr Harshindar kaur , President and Dr Gurpal Singh Sachdeva, Honorary Secretary distributed cheques to 65 poor girls who are enrolled in the trust for their education in private schools. The Trust has been engaged in this activity since 2008 and till now 362 girls have been provided educational aid. Some of the girls who are enrolled in the trust are orphans whose fathers have died and they have no source of income.  Some are girls whose farmer fathers have committed suicide and they are also being helped by the trust. All of these girls are staying with their families and the trust is paying for the education of these girls in various private schools of Punjab.

                Dr Harshindar Kaur , President of the trust told that the aim of the trust is to make poor girls alive to their rights by opening up educational avenues for them ,to make them economically independent as also to make them aware about female feticide and to mentally make them strong to raise their voice against such evils.

                Dr Gurpal Singh , secretary of the trust told that cheques worth 2 lakh rupees have been distributed to the girls. Girls from various places of Punjab namely Jagraon, Gurdaspur, Taran Taran, Nawan Shahar, Ludhiana, Jalandhar,Ropar,Patiala,Amritsar,Sangrur and Kurali had come to collect their cheques.

                On the occasion, other members of the trust Sukhmani Kaur, Nanakjot Singh,  Robin Garg, Lakhwinder Singh, Ravi and Raju were also present. Refreshment was also provided to the children.

                Kiranjot Kaur for Gurdaspur, student of Class 7 especially thanked Dr Harshindar Kaur for the aid she is receiving from the trust. She had brought a handmade candle which she gifted to Dr Harshindar Kaur.She was sure that she would also help other poor girls in their education when she grows up.

                Chehak, from Patiala said that after the death of her father she was afraid that she would not be able to study further but Dr Harsh Charitable Trust has made it possible for her to continue with her education.

                Manpreet Kaur’s father S. Vikramjeet Singh had been afflicted  with kidney failure and had to undergo kidney transplant. Due to paucity of funds she had to leave school for 2 years but now with Dr Harsh Charitable Trust coming to her aid she has rejoined school and is studying in 8th standard.

Ujagar Singh,Retired DPRO and S. Nirpal Singh Shergill, Internationally acclaimed NRI writer applauded the activities of the trust. They said that more people should come forward to help the trust with donations. Dr Gurpal Singh told the audience that 8 girls who have passed out of school after matriculation have scored more than 85 % marks.

Dr Harshindar kaur said that if any poor girl of Punjab who has lost her father and the family is economically challenged, they can seek help from Dr Harsh Charitable Trust by calling on 98555-66345 and they can be helped to get quality education in private schools till matriculation. She thanked NRI’s settled in Australia, New Zealand, Europe, Canada and USA for their constant support ,with whose help the trust has been able to discharge its functions continuously.

                                                                                                                Dr Harshindar Kaur  98555-66345