ਖਾਲਿਸਤਾਨ ਏਰੀਆ ਬਨਾਮ ਭਾਰਤ ਏਰੀਆ

0
539

ਪੰਜਾਬ ਕਦੇ ਵੀ ਹਿੰਦੋਸਤਾਨ (ਭਾਰਤ) ਦਾ ਹਿੱਸਾ ਨਹੀਂ ਸੀ ਪੰਜਾਬ ਇੱਕ ਵੱਖਰਾ ਦੇਸ਼ ਸੀ ਅਤੇ ਭਾਰਤ ਇੱਕ ਵੱਖਰਾ ਦੇਸ਼ ਸੀ ਜਦੋਂ ਇਤਿਹਾਸ ਪੜਦੇ ਹਾਂ ਤਾਂ ਇਸ ਦੇ ਕਈ ਪਰਮਾਣ ਮਿਲਦੇ ਹਨ। ਪੁਰਾਣਾ ਪੰਜਾਬ ਬਹੁਤ ਵੱਡਾ ਸੀ ਜਿਸ ਵਿੱਚ ਲਹਿੰਦਾ ਪੰਜਾਬ (ਸਾਰਾ ਪਾਕਿਸਤਾਨ) ਜੰਮੂ ਕਸ਼ਮੀਰ, ਹਿਮਾਚਲ, ਹਰਿਆਣਾ, ਰਾਜਸਥਾਨ, ਦਿੱਲੀ ਵੀ ਆਉਂਦੇ ਸੀ ਇਹ ਸਾਰੀਆਂ ਸਟੇਟਾਂ ਮਿਲਾ ਕੇ ਇੱਕ ਦੇਸ਼ ਬਣਦਾ ਸੀ। ਉਸ ਸਮੇਂ ਪੰਜਾਬ ਦੀਆਂ ਪੰਜ ਡਵੀਜ਼ਨਾਂ ਅਤੇ ਉਨੱਤੀ ਜ਼ਿਲ੍ਹੇ ਸਨ।

1 – ਅੰਬਾਲਾ ਡਵੀਜ਼ਨ ਵਿੱਚ ਗੁੜਗਾਉਂ, ਰੋਹਤਕ, ਕਰਨਾਲ, ਹਿਸਾਰ, ਸ਼ਿਮਲਾ ਅਤੇ ਅੰਬਾਲਾ ਸ਼ਾਮਲ ਸਨ।

2 – ਜਲੰਧਰ ਵਿੱਚ ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ ਅਤੇ ਕਾਂਗੜਾ ਆਉਂਦੇ ਸਨ।

3 – ਲਾਹੌਰ ਡਵੀਜ਼ਨ ਵਿੱਚ ਲਾਹੌਰ, ਗੁਜਰਾਂਵਾਲਾ, ਸ਼ੇਖੂਪੁਰਾ, ਸਿਆਲਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਛੇ ਜ਼ਿਲ੍ਹੇ ਆਉਂਦੇ ਸਨ।

4 – ਰਾਵਲਪਿੰਡੀ ਵਿੱਚ ਜੇਹਲਮ, ਗੁਜਰਾਤ, ਰਾਵਲਪਿੰਡੀ, ਅਟਕ, ਸ਼ਾਹਪੁਰਾ ਅਤੇ ਮੀਆਂਵਾਲੀ ਜ਼ਿਲ੍ਹੇ ਸਨ।

5 – ਮੁਲਤਾਨ ਡਵੀਜ਼ਨ ਵਿੱਚ ਲਾਇਲਪੁਰ, ਝੰਗ, ਮੁਲਤਾਨ, ਮੁਜ਼ੱਫ਼ਰਗੜ੍ਹ ਅਤੇ ਡੇਰਾ ਗਾਜ਼ੀ ਖ਼ਾਨ ਸ਼ਾਮਲ ਸਨ।

ਪੰਜਾਬ ਦੇ ਰੀਤੀ ਰਿਵਾਜ ਵੱਖ ਸਨ, ਰਹਿਣ ਸਹਿਣ ਵੱਖ ਸੀ, ਬੋਲੀ ਵੱਖ ਸੀ, ਪਹਿਰਾਵਾ ਵੱਖ ਸੀ, ਕਾਨੂੰਨ ਵੱਖ ਸੀ, ਪਰ ਅੰਗਰੇਜ਼ਾਂ ਦੇ ਜਾਣ ਤੋਂ ਬਾਅਦ ਸੰਨ 1947 ਨੂੰ ਇਹਨਾਂ ਸਿਆਸਤਦਾਨਾਂ ਨੇ ਪੰਜਾਬ ਦੇ 2 ਹਿੱਸੇ ਕਰ ਦਿੱਤੇ ਇੱਕ ਹਿੱਸੇ ਦਾ ਪਾਕਿਸਤਾਨ ਦੇਸ਼ ਬਣ ਗਿਆ ਤੇ ਇੱਕ ਹਿੱਸਾ ਭਾਰਤ ਵਿੱਚ ਰਲਾ ਲਿਆ ਗਿਆ ਤੇ ਫਿਰ ਪੰਜਾਬ ਵੀ ਹੋਰ ਛੋਟਾ ਕਰ ਦਿੱਤਾ ਗਿਆ ਜਿਹਦੇ ’ਚੋਂ ਰਾਜਸਥਾਨ, ਜੰਮੂ, ਕਸ਼ਮੀਰ ਤੇ ਦਿੱਲੀ ਕੱਢ ਦਿੱਤੇ ਗਏ ਤੇ ਆਖਿਰ ਸੰਨ 1966 ਨੂੰ ਇੱਕ ਵਾਰ ਫਿਰ ਪੰਜਾਬ ਦੇ ਟੁਕਡ਼ੇ ਕੀਤੇ ਗਏ ਤੇ ਪੰਜਾਬ ਵਿੱਚੋਂ ਦੋ ਹੋਰ ਸਟੇਟਾਂ ਹਰਿਆਣਾ ਤੇ ਹਿਮਾਚਲ ਬਣਾ ਦਿੱਤੀਆਂ ਗਈਆਂ, ਇਹ ਸਭ ਤਾਂ ਹੀ ਕੀਤਾ ਗਿਆ ਤਾਂ ਕਿ ਮੁਡ਼ ਦੁਬਾਰਾ ਕਿਤੇ ਸਿੱਖ ਰਾਜ ਕਾਇਮ ਨਾ ਹੋ ਸਕੇ ਤੇ ਪੰਜਾਬ ਨੂੰ ਇੱਕ ਛੋਟਾ ਜਿਹਾ ਸੂਬਾ ਬਣਾ ਦਿੱਤਾ ਜਾਏ। ਹੁਣ ਤੁਸੀਂ ਦੱਸੋ ਕਿ 1947 ਨੂੰ ਪੰਜਾਬ ਅਜਾਦ ਹੋਇਆ ਸੀ ਕਿ ਗੁਲਾਮ ਇਹ ਸਾਡੇ ਲਈ ਅਜਾਦੀ ਨਹੀਂ ਬਰਬਾਦੀ ਸੀ ਘਰ ਬਾਰ ਲੁਟਵਾਏ, ਕਤਲੇਆਮ ਹੋਇਆ, ਘਰੋਂ ਬੇ-ਘਰ ਹੋ ਗਏ, ਜਮੀਨਾਂ ਜਾਇਦਾਦਾਂ ਗਈਆਂ ਤੇ ਆਹ ਕੁਝ ਪਰਮਾਣ ਹਨ ਪੰਜਾਬ ਇੱਕ ਵੱਖਰਾ ਦੇਸ਼ ਹੋਣ ਦੇ।

1 – ਅੰਗਰੇਜ਼ਾਂ ਨੇ ਸੰਨ 1849 ਨੂੰ ਪੰਜਾਬ ਜਬਤ ਕੀਤਾ ਸੀ ਇਤਿਹਾਸ ’ਚ ਜਿਕਰ ਆਉਂਦਾ ਹੈ ਕਿ ਉਸ ਸਮੇਂ ਅੰਗਰੇਜ਼ੀ ਗਵਰਨਰ ਹਾਰਡਿਗ ਤੇ ਲਾਰਡ ਲਾਰੇਸ ਦਾ ਦਫ਼ਤਰ (ਕਲਕੱਤੇ) ਭਾਰਤ ਦੇਸ਼ ਵਿੱਚ ਸੀ ਪੰਜਾਬ ਵਿੱਚ ਨਹੀਂ।

2 – ਕਵੀ ਸ਼ਾਹ ਮੁਹੰਮਦ ਜੰਗਨਾਮੇ ਕਿਤਾਬ ਵਿੱਚ ਲਿਖਦਾ ਹੈ – ਜੰਗ ਹਿੰਦ ਪੰਜਾਬ ਦਾ ਹੋਣ ਲੱਗਾ ਦੋਵੇਂ ਪਾਤਸ਼ਾਹੀ ਫੌਜਾਂ ਭਾਰੀਆਂ ਨੇ – ਮਤਲਬ ਕਿ ਪੰਜਾਬ ਤੇ ਹਿੰਦੋਸਤਾਨ ਦੋਵੇਂ ਵੱਖ – ਦੇਸ਼ ਹਨ। ਇਹ ਕਿਤਾਬ ਕਵੀ ਸਾਹ ਮੁਹੰਮਦ ਨੇ 1900 ਸੰਨ ਤੋਂ ਪਹਿਲਾਂ ਦੀ ਲਿਖੀ ਹੈ ਜੰਗਨਾਮਾਂ, ਜਿਸ ਵਿੱਚ ਸਾਰੇ ਸਿੱਖ ਰਾਜ ਦਾ ਤੇ ਮਹਾਰਾਜਾ ਰਣਜੀਤ ਸਿੰਘ ਦਾ ਸਾਰਾ ਇਤਿਹਾਸ ਹੈ।

3 – ਚੀਨ ਦੇ ਅਹਿਲਕਾਰ ਅੱਜ ਵੀ ਕਹਿੰਦੇ ਹਨ ਕਿ ਸਾਡੀ ਭਾਰਤ ਨਾਲ ਕੋਈ ਸੰਧੀ ਨਹੀਂ ਹੈ। ਸਾਡੀਆਂ ਸੰਧੀਆਂ ਸਿੱਖ ਰਾਜ ਮਹਾਰਾਜਾ ਰਣਜੀਤ ਸਿੰਘ ਨਾਲ ਸੀ ਤੇ ਅਜੇ ਤੱਕ ਭਾਰਤ ਦੀਆਂ ਕਈ ਦੇਸ਼ਾਂ ਨਾਲ ਵਪਾਰਕ ਸੰਧੀਆਂ ਸਿੱਖ ਰਾਜ ਦੇ ਨਾਮ ’ਤੇ ਹੀ ਚੱਲ ਰਹੀਆਂ ਹਨ।